ਮੈਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਵਿਸ਼ੇਸ ਖੇਡ ਯੂਨੀਵਰਸਿਟੀ ਵਜੋਂ ਸਥਾਪਤ ਕਰਨ ਨਾਲ ਸੂਬੇ ਵਿੱਚ ਖੇਡਾਂ ਨੂੰ ਵੱਡਾ ਹੁਲਾਰਾ ਮਿਲੇਗਾ।
ਮੈਨੂੰ ਵਿਸ਼ਵਾਸ ਹੈ ਕਿ ਇਹ ਯੂਨੀਵਰਸਿਟੀ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਅੰਤਰ-ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਵਿਗਿਆਨਕ ਗਿਆਨ ਨੂੰ ਵਿਹਾਰਕ ਕੋਚਿੰਗ ਲਈ ਲਾਗੂ ਕਰਕੇ ਪੰਜਾਬ ਵਿਚ ਇੱਕ ਮਜ਼ਬੂਤ ਖੇਡ ਸਭਿਆਚਾਰ ਨੂੰ ਅੱਗੇ ਵਧਾਉਣ ਵਿੱਚ ਸਫਲਤਾ ਪ੍ਰਾਪਤ ਕਰੇਗੀ। ਯੂਨੀਵਰਸਿਟੀ ਪੰਜਾਬ ਦੇ ਪਿੰਡਾਂ ਵਿਚੋਂ ਸੰਭਾਵੀ ਖਿਡਾਰੀਆਂ ਦੀ ਪਛਾਣ ਕਰਕੇ ਪੇਂਡੂ ਅਤੇ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ। ਸਪੋਰਟਸ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਪੇਸ਼ੇਵਰ ਕਰੀਅਰ ਬਣਾਉਣ ਲਈ ਤਿਆਰ ਕਰੇਗੀ।
ਮੈਂ ਯੂਨੀਵਰਸਿਟੀ ਨੂੰ ਖੇਡਾਂ ਦੇ ਖੇਤਰ ਵਿਚ ਉਸ ਦੇ ਭਵਿੱਖ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਸ਼ੁੱਭਕਾਮਨਾਵਾਂ ਦਿੰਦਾਂ ਹਾਂ।
Sh. Bhagwant Mann
(Chief Minister, Punjab)